ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ

ਐਸ ਏ ਐਸ ਨਗਰ, 6 ਜੂਨ: ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਸ਼੍ਰੀਮਤੀ ਕੋਮਲ ਮਿੱਤਲ ਨੇ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਸੈਕਟਰ 66, ਐਸ ਏ ਐਸ ਨਗਰ ਸਥਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਮਰੀਜ਼ਾਂ ਤੋਂ ਸਿੱਧਾ ਫੀਡਬੈਕ ਹਾਸਲ ਕਰਨਾ ਸੀ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸਪੀ (ਪੀ ਬੀ ਆਈ) ਸ਼੍ਰੀਮਤੀ ਦੀਪਿਕਾ ਸਿੰਘ, ਅਤੇ ਡਿਪਟੀ ਡਾਇਰੈਕਟਰ (ਰੋਜ਼ਗਾਰ) ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੀ ਸਨ। ਮਰੀਜ਼ਾਂ ਨਾਲ ਗੱਲਬਾਤ ਕਰਦਿਆਂ, ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਮੁੜ ਹਾਸਲ ਕਰਨ ਲਈ ਸਹੀ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਪ੍ਰਤੀ ਸੁਹਿਰਦ ਯੋਗਦਾਨ ਪਾਉਣ ਵਾਲੇ ਮੈਂਬਰ ਬਣਨ ਦੀ ਮਹੱਤਤਾ ਪ੍ਰਤੀ ਵੀ ਸੰਵੇਦਨਸ਼ੀਲ ਬਣਾਇਆ। ਸ਼੍ਰੀਮਤੀ ਮਿੱਤਲ ਨੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵਿੱਚ ਕਰਵਾਏ ਜਾਣ ਵਾਲੇ ਹੁਨਰ ਵਿਕਾਸ ਕੋਰਸਾਂ - ਜਿਵੇਂ ਕਿ ਮੋਬਾਈਲ ਮੁਰੰਮਤ, ਖਾਣਾ ਪਕਾਉਣ ਅਤੇ ਕੰਪਿਊਟਰ ਸਿਖਲਾਈ ਆਦਿ ਵਿੱਚ ਹਿੱਸਾ ਲੈਣ ਤਾਂ ਜੋ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਵਿੱਚ ਰੋਜ਼ਗਾਰ ਯੋਗਤਾ ਨੂੰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਡਿਪਟੀ ਡਾਇਰੈਕਟਰ (ਰੋਜ਼ਗਾਰ) ਸ੍ਰੀ ਹਰਪ੍ਰੀਤ ਸਿੰਘ ਨੂੰ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ਾਂ ਦੀ ਉਨ੍ਹਾਂ ਦੀਆਂ ਰੁਚੀਆਂ ਦੇ ਆਧਾਰ 'ਤੇ ਕੌਂਸਲਿੰਗ ਕਰਨ ਅਤੇ ਉਸ ਅਨੁਸਾਰ ਢੁਕਵੇਂ ਰੋਜ਼ਗਾਰ-ਮੁਖੀ ਕੋਰਸਾਂ ਦਾ ਪ੍ਰਬੰਧ ਕਰਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਨ ਫਾਊਂਡੇਸ਼ਨ ਅਤੇ ਰੋਜ਼ਗਾਰ ਵਿਭਾਗ ਦੇ ਸਹਿਯੋਗ ਨਾਲ, ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਇਲਾਜ ਤੋਂ ਬਾਅਦ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਨੌਜੁਆਨਾਂ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਯਕੀਨੀ ਬਣਾਉਣ, ਜੋ ਕਿ ਸਹੀ ਪੋਸ਼ਣ ਅਤੇ ਸਿਹਤਯਾਬ ਹੋਣ ਦੀ ਪ੍ਰਕਿਰਿਆ ਵਿੱਚ ਮੁੱਖ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਨਾ ਸਿਰਫ਼ ਸਵੈ-ਇੱਛਤ ਮਰੀਜ਼ਾਂ ਨੂੰ, ਸਗੋਂ ਐਨ ਡੀ ਪੀ ਐਸ ਮਾਮਲਿਆਂ ਅਧੀਨ ਅਦਾਲਤ ਦੁਆਰਾ ਭੇਜੇ ਗਏ ਵਿਅਕਤੀਆਂ ਨੂੰ ਵੀ ਮੁਫ਼ਤ ਨਸ਼ਾ ਛੁਡਾਊ ਇਲਾਜ ਪ੍ਰਦਾਨ ਕਰਦਾ ਹੈ।

ਪੰਜਾਬ ਦ੍ਰਿਸ਼ਟੀ ਬਿਊਰੋ

6/6/20251 min read

white concrete building during daytime
white concrete building during daytime

My post content