ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗpost

ਮੋਹਾਲੀ, 18 ਅਗਸਤ (ਨਿਆਮੀਆਂ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ। ਬੀ.ਐਲ.ਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸੈਕਟਰੀ ਵੱਲੋਂ ਭਰਿਆ ਜਾਣਾ ਹੈ। ਇਸ ਪ੍ਰੋਫਾਰਮੇ ਵਿੱਚ ਪ੍ਰਧਾਨ/ਸੈਕਟਰੀ ਜ਼ਿਲ੍ਹਾ ਹਲਕਾ ਪੱਧਰ ਤੇ ਬੀ.ਐਲ.ਏ ਨਿਯੁਕਤ ਕਰਨ ਲਈ ਅਧਿਕਾਰਿਤ ਵਿਅਕਤੀ ਦੀ ਨਿਯੁਕਤੀ ਕਰੇਗਾ । ਬੀ.ਐਲ.ਏ-1 ਪ੍ਰੋਫਾਰਮੇ ਵਿੱਚ ਨਿਯੁਕਤ ਕੀਤੇ ਗਏ ਅਧਿਕਾਰਿਤ ਵਿਅਕਤੀ ਵੱਲੋਂ ਬੀ.ਐਲ.ਏ-2 ਪ੍ਰੋਫਾਰਮਾ ਭਰਕੇ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜਿਸ ਵਿੱਚ ਉਹ ਬੂਥ ਲੈਵਲ ਤੇ ਬੀ.ਐਲ.ਏ ਦੀ ਨਿਯੁਕਤੀ ਕਰੇਗਾ। ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ. 6 ਵੋਟਰ ਸੂਚੀ ਵਿੱਚ ਨਵੀਂ ਰਜਿਸਟ੍ਰੇਸ਼ਨ ਲਈ, ਫਾਰਮ ਨੰ.6-ਏ ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ (ਐਨ.ਆਰ.ਆਈ) ਨੂੰ ਸ਼ਾਮਲ ਕਰਨ ਲਈ, ਫਾਰਮ ਨੰ. 7 ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਾਵਾਂ ਤੇ ਇਤਰਾਜ਼ ਹੈ ਜਾਂ ਕੋਈ ਨਾਮ ਕਟਵਾਉਣ ਲਈ, ਫਾਰਮ ਨੰ. 8 ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਲਈ, ਇੱਕ ਹਲਕੇ ਵਿੱਚੋਂ ਦੂਜੇ ਹਲਕੇ ਵਿੱਚ ਰਿਹਾਇਸ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ, ਮੌਜੂਦਾ ਹਲਕੇ ਅੰਦਰ ਰਿਹਾਇਸ਼ ਬਦਲਣ ਲਈ ਅਤੇ ਡੁਪਲੀਕੇਟ ਵੋਟਰ ਕਾਰਡ ਲਈ ਭਰਿਆ ਜਾਵੇ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਸ੍ਰੀ ਬਹਾਦਰ ਸਿੰਘ ਚਹਿਲ, ਆਮ ਆਦਮੀ ਪਾਰਟੀ, ਸ੍ਰੀ ਸਤਨਾਮ ਸਿੰਘ ਸ੍ਰੋਮਣੀ ਅਕਾਲੀ ਦਲ, ਸ੍ਰੀ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ, ਸ੍ਰੀ ਅਜੈਬ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ੍ਰੀ ਅਨਿਲ ਕੁਮਾਰ, ਭਾਰਤੀ ਜਨਤਾ ਪਾਰਟੀ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ ਅਤੇ ਸ੍ਰੀ ਸੁਰਿੰਦਰ ਕੁਮਾਰ,ਚੋਣ ਕਾਨੂੰਗੋ, ਡੇਰਾ ਬੱਸੀ , ਸ਼੍ਰੀ ਰਾਜ ਕੁਮਾਰ, ਕਲਰਕ ਮੀਟਿੰਗ ਵਿੱਚ ਹਾਜ਼ਰ ਆਏ।

8/18/20251 min read

photo of white staircase
photo of white staircase

My post content